ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

Image

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 59,715 ਹੈ ਅਤੇ ਕੁੱਲ 132 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (24 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

Image ਚੁਣਿਆ ਹੋਇਆ ਲੇਖ

ਬੱਬਰ ਅਕਾਲੀ ਲਹਿਰ 1921 ਵਿੱਚ ਅਹਿੰਸਾ ਦੀ ਪੈਰੋਕਾਰ ਮੁੱਖ ਧਾਰਾ ਅਕਾਲੀ ਲਹਿਰ ਤੋਂ ਟੁੱਟ ਕੇ ਬਣਿਆ "ਖਾੜਕੂ" ਸਿੱਖਾਂ ਦੇ ਇੱਕ ਗਰੁੱਪ ਦੀਆਂ ਸਰਗਰਮੀਆਂ ਦਾ ਨਾਮ ਹੈ। ਇਨ੍ਹਾਂ ਬੱਬਰ ਅਕਾਲੀਆਂ ਦਾ ਟੀਚਾ ਹਥਿਆਰਬੰਦ ਸੰਘਰਸ਼ ਰਾਹੀਂ ਅੰਗਰੇਜ਼ ਅਫਸਰਾਂ, ਝੋਲੀ-ਚੁੱਕਾਂ, ਅੰਗਰੇਜ਼ਾਂ ਦੇ ਸੂਹੀਆਂ ਨੂੰ ਸਬਕ ਸਿਖਾਉਣਾ ਸੀ। ਬੱਬਰ ਅਕਾਲੀ ਲਹਿਰ ਗਦਰ ਪਾਰਟੀ ਤੋਂ ਪ੍ਰਭਾਵਿਤ ਸੀ। 19 ਤੋਂ 21 ਮਾਰਚ 1921 ਨੂੰ ਹੁਸ਼ਿਆਰਪੁਰ ਵਿਖੇ ਸਿੱਖ ਐਜੂਕੇਸ਼ਨਲ ਕਾਨਫਰੰਸ ਦੌਰਾਨ ਮਾਸਟਰ ਮੋਤਾ ਸਿੰਘ ਪਤਾਰਾ ਅਤੇ ਕਿਸ਼ਨ ਸਿੰਘ ਗੜਗੱਜ ਦੀ ਅਗਵਾਈ ਵਿੱਚ ਇੱਕ ਖੁਫ਼ੀਆ ਮੀਟਿੰਗ ਵਿੱਚ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਜ਼ਿੰਮੇਵਾਰ ਅਫਸਰਾਂ ਨੂੰ ਸੋਧਣ ਦਾ ਫੈਸਲਾ ਲਿਆ ਗਿਆ। ਇਸ ਦੌਰਾਨ ਜਥੇਦਾਰ ਕਿਸ਼ਨ ਸਿੰਘ ਨੇ ਚੱਕਰਵਰਤੀ ਜਥਾ ਨਾਮ ਦਾ ਆਪਣਾ ਇੱਕ ਗੁਪਤ ਜਥਾ ਤਿਆਰ ਕੀਤਾ। ਹੁਸ਼ਿਆਰਪੁਰ ਵਿੱਚ ਜਥੇਦਾਰ ਕਰਮ ਸਿੰਘ ਦੌਲਤਪੁਰ ਨੇ ਵੀ ਆਪਣਾ ਜਥਾ ਤਿਆਰ ਕੀਤਾ। ਅਗਸਤ, 1922 ਵਿੱਚ ਇਨ੍ਹਾਂ ਦੋਵਾਂ ਜਥਿਆਂ ਨੇ ਮਿਲ ਕੇ 'ਬੱਬਰ ਅਕਾਲੀ' ਨਾਂਅ ਦੀ ਪਾਰਟੀ ਬਣਾਈ ਜਿਸ ਦਾ ਮੁੱਖੀ ਜਥੇਦਾਰ ਕਿਸ਼ਨ ਸਿੰਘ ਗੜਗੱਜ ਬਣਾਇਆ ਗਿਆ। ਉਨ੍ਹਾਂ ਨੇ ਭਾਰਤ ਦੇ ਬਰਤਾਨਵੀ ਸ਼ੋਸ਼ਣ ਦਾ ਵੇਰਵਾ ਲੋਕਾਂ ਤੱਕ ਲਿਜਾਣ ਲਈ ਇੱਕ ਗੈਰ-ਕਾਨੂੰਨੀ ਅਖ਼ਬਾਰ ਵੀ ਪ੍ਰਕਾਸ਼ਿਤ ਕਰਨਾ ਸ਼ੁਰੂ ਕਰ ਦਿੱਤਾ। ਇਹ ਸੰਗਠਨ ਅਪਰੈਲ 1923 ਵਿੱਚ ਬ੍ਰਿਟਿਸ਼ ਸਰਕਾਰ ਨੇ ਗੈਰ-ਕਾਨੂੰਨੀ ਐਲਾਨ ਕਰ ਦਿੱਤਾ ਸੀ। 28 ਫ਼ਰਵਰੀ, 1925 ਨੂੰ ਬੱਬਰ ਅਕਾਲੀ ਲਹਿਰ ਦੇ ਪੰਜ ਜਰਨੈਲਾਂ ਕਿਸ਼ਨ ਸਿੰਘ ਗੜਗੱਜ, ਸੰਤਾ ਸਿੰਘ ਨਿਧੜਕ ਧਾਮੀਆਂ, ਦਲੀਪ ਸਿੰਘ ਭੁਝੰਗੀ ਧਾਮੀਆਂ, ਨੰਦ ਸਿੰਘ ਘੁੜਿਆਲ,ਧਰਮ ਸਿੰਘ ਹਿਆਤਪੁਰ ਰੁੜਕੀ ਤੇ ਕਰਮ ਸਿੰਘ ਹਰੀਪੁਰ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਮਗਰੋਂ ਹਾਈ ਕੋਰਟ ਨੇ ਧਰਮ ਸਿੰਘ ਹਿਆਤਪੁਰ ਰੁੜਕੀ ਨੂੰ ਵੀ ਫਾਂਸੀ ਦੀ ਸਜ਼ਾ ਦਿਤੀ।

Image ਅੱਜ ਇਤਿਹਾਸ ਵਿੱਚ 13 ਸਤੰਬਰ

13 ਸਤੰਬਰ:

Image
ਜਤਿੰਦਰ ਨਾਥ ਦਾਸ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 12 ਸਤੰਬਰ 13 ਸਤੰਬਰ 14 ਸਤੰਬਰ


Image ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 104ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

Image ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

Image ਚੁਣੀ ਹੋਈ ਤਸਵੀਰ

Image
ਗੁਜਰਾਤ ਦੇ ਜ਼ਿਲ੍ਹਾ ਪਾਟਣ ਵਿੱਖੇ ਸ਼ਾਸ਼ਤਰਾਲਿੰਗਾ ਟੈਂਕ।

ਤਸਵੀਰ: Rashmi.parab


Image ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

Image ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।